ਰਾਜਪੁਰਾ (6 ਜੂਨ 2026) ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਤੇ 5 ਪੰਜਾਬ ਬਟਾਲੀਅਨ ਦੇ ਏ.ਐਨ.ਓ ਲੈਫਟੀਨੈਂਟ ਡਾ. ਜੈਦੀਪ ਸਿੰਘ ਦੀ ਯੋਗ ਅਗਵਾਈ ਹੇਠ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਐਨ.ਸੀ.ਸੀ ਵਿੰਗ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਡਾ. ਜੈਦੀਪ ਨੇ ਦੱਸਿਆ ਕਿ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਪੂਰੀ ਦੁਨੀਆ ਵਿੱਚ ਇੱਕ ਨਵੇਂ ਥੀਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ‘ਗਲੋਬਲ ਕਾਲ ਫਾਰ ਕਲਾਈਮੇਟ ਐਕਸ਼ਨ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਸੰਬੰਧ ਵਿੱਚ, ਐਨ.ਸੀ.ਸੀ ਵਿੰਗ ਦੇ ਕੈਡਿਟਾਂ ਦੁਆਰਾ ਕਾਲਜ ਵਿੱਚ 50 ਹਰੇ ਪੌਦੇ ਲਗਾਏ ਗਏ। ਦਿਨ ਪ੍ਰਤੀ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਡਾ. ਜੈਦੀਪ ਨੇ ਸੰਦੇਸ਼ ਦਿੱਤਾ ਕਿ ਜੇਕਰ ਅਸੀਂ ਇੱਕ ਸਿਹਤਮੰਦ ਅਤੇ ਲੰਬੀ ਜ਼ਿੰਦਗੀ ਜਿਊਣਾ ਚਾਹੁੰਦੇ ਹਾਂ, ਤਾਂ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਸਾਨੂੰ ਸਾਰਿਆਂ ਨੂੰ ਹਵਾ, ਪਾਣੀ, ਮਿੱਟੀ ਅਤੇ ਸਮੁੱਚੀ ਕੁਦਰਤ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਸਾਡਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਨਾ ਪਵੇ।
Posted in
Punjab
ਪਟੇਲ ਕਾਲਜ ਦੇ ਐਨ.ਸੀ.ਸੀ ਵਿੰਗ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
You May Also Like
Posted in
Punjab
ਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਸ਼ਾਨਦਾਰ ਸਮਾਪਨ | DD Bharat
Posted by
Editor DD Bharat

