ਪੰਜਾਬ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ. ਪੰਜਾਬ ਦੇ ਕਈ ਜ਼ਿਲ੍ਹੇ ਧੁੰਦ ਦੀ ਮਾਰ ਝੱਲ ਰਹੇ ਹਨ. ਸੰਘਣੀ ਧੁੰਦ ਹਾਦਸਿਆਂ ਦਾ ਕਾਰਨ ਬਣ ਰਹੀ ਹੈ. ਇਸ ਦੇ ਨਾਲ ਹੀ ਅੱਜ ਤਰਨ ਤਾਰਨ ਵਿੱਚ ਇੱਕ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ 35 ਲੋਕ ਜ਼ਖਮੀ ਹੋਏ ਹਨ.
ਦਰਅਸਲ, ਧੁੰਦ ਦੌਰਾਨ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇਅ ‘ਤੇ ਇੱਕ ਟਰੱਕ ਸੜਕ ਕਿਨਾਰੇ ਰੁਕਿਆ ਹੋਇਆ ਸੀ. ਇਸੇ ਦੌਰਾਨ ਨਿਊ ਦੀਪ ਬੱਸ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ ਜੋ ਘੱਟ ਵਿਜ਼ੀਬਿਲਟੀ ਹੋਣ ਕਾਰਨ ਟਰੱਕ ਵਿੱਚ ਜਾ ਵੱਜੀ.
ਬੱਸ ਵਿੱਚ ਕਰੀਬ 40 ਲੋਕ ਸਵਾਰ ਸਨ. ਇਨ੍ਹਾਂ ਵਿੱਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲ ਤੇ ਸਿਹਤ ਵਿਭਾਗ ਨਾਲ ਸਬੰਧਤ ਕੁਝ ਮੁਲਾਜ਼ਮ ਵੀ ਸ਼ਾਮਲ ਸਨ. ਦੱਸਿਆ ਜਾ ਰਿਹਾ ਹੈ ਕਿ ਚਾਰ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ.

Posted in
Punjab
ਪੰਜਾਬ ਦੇ ਤਰਨਤਾਰਨ ਵਿੱਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ – 35 ਲੋਕ ਹੋਏ ਜ਼ਖਮੀ।
You May Also Like
More From Author

ਪੰਜਾਬ ‘ਚ ਸੰਘਣੀ ਧੁੰਦ ਦੀ ਚੇਤਾਵਨੀ, IMD ਨੇ ਕੀਤਾ ਰੈੱਡ ਅਲਰਟ ਜਾਰੀ
