ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸਾਨਾਂ ਦੇ ਮੁੱਦਿਆਂ ਸਮੇਤ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਲਦੀ ਹੀ ਇਸ ਮਸਲੇ ਦਾ ਸਾਰਿਆਂ ਦੀ ਤਸੱਲੀ ਨਾਲ ਹੱਲ ਕਰ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।

Posted in
Punjab
ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਕਿਸਾਨਾਂ ਦੇ ਮੁੱਦੇ ਤੇ ਮੁਲਾਕਾਤ
You May Also Like
More From Author

‘Dangal’ ਦੀ ਅਦਾਕਾਰਾ ਸੁਹਾਨੀ ਭਟਨਾਗਰ ਦੀ 19 ਸਾਲ ਦੀ ਉਮਰ ‘ਚ ਹੋਈ ਮੌਤ
