ਜੀ.ਆਰ.ਪੀ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

ਜੀ.ਆਰ.ਪੀ. ਦੇ ਡੀਐਸਪੀ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਕਰਦਿਆਂ ਜੀ.ਆਰ.ਪੀ. ਦੀ ਟੀਮ ਨੇ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ 1 ਕਿੱਲੋ 900 ਗਰਾਮ ਅਫ਼ੀਮ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਾਜਪੁਰਾ ਦੇ ਪਲੇਟਫ਼ਾਰਮ ਨੰਬਰ 1 ਪੱਛਮੀ ਸਿਰਾ ’ਤੇ ਸੀ.ਆਈ.ਏ-2 ਜੀ.ਆਰ.ਪੀ. ਵਿੱਚ ਤਾਇਨਾਤ ਐਸ.ਆਈ. ਸੁਖਵਿੰਦਰ ਸਿੰਘ ਵੱਲੋਂ ਇਕ ਵਿਅਕਤੀ ਬਲਜੀਤ ਸਿੰਘ ਪਿੰਡ ਰਹੋਣ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਉਸ ਵਿਅਕਤੀ ਪਾਸੋਂ 1 ਕਿਲੋ 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।


ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 22 ਮਿਤੀ 27-11-24 ਅ/ਧ 18/16/85 ਐਨ.ਡੀ.ਪੀ.ਐਸ ਐਕਟ ਜੀ.ਆਰ.ਪੀਜ਼ ਪਟਿਆਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

More From Author

ਪਟੇਲ ਕਾਲਜ ਵਿਖ਼ੇ ਐਨ.ਸੀ.ਸੀ. ਵਿਭਾਗ ਨੇ ਕੈਰੀਅਰ ਗਾਈਡੈਂਸ’ ਵਿਸ਼ੇ ਤੇ ਕਰਵਾਇਆ ਸੈਮੀਨਾਰ

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

Leave a Reply

Your email address will not be published. Required fields are marked *