ਰਾਜਪੁਰਾ (12 ਨਵੰਬਰ 2025) ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਖੇਡ ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਅਗਵਾਈ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗੱਤਕਾ ਮੁਕਾਬਲਿਆਂ ਵਿੱਚ ਭਾਗ ਲਿਆ ਜਿਸ ਵਿੱਚ ਪਟੇਲ ਕਾਲਜ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਕੋਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ 10-11 ਨਵੰਬਰ ਨੂੰ ਯੂਨੀਵਰਸਿਟੀ ਅਧੀਨ ਆਉਂਦੇ ਵੱਖ ਵੱਖ ਕਾਲਜਾਂ ਦੀਆਂ ਲਗਭਗ 20 ਗੱਤਕਾ ਟੀਮਾਂ ਨੇ ਭਾਗ ਲਿਆ, ਜਿਸ ਵਿੱਚ ਕਾਲਜ ਦੀ ਟੀਮ ਦੇ ਵਿਦਿਆਰਥੀਆਂ ਅਰਸ਼ਵਿੰਦਰ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਭਿਰਾਜ ਸਿੰਘ ਨੇ 29-30 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਈ ਖੇਡਾਂ ਦੌਰਾਨ 10000 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੂੰ ਕਾਲਜ ਪਹੁੰਚਣ ਉੱਤੇ ਮੈਂਡਲ ਪਾਕੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਤੇ ਡਾ. ਵੰਦਨਾ ਗੁਪਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸੰਦੀਪ ਸਿੰਘ ਅਤੇ ਵਿਦਿਆਰਥੀ ਹਾਜਰ ਸਨ।
Posted in
Punjab
ਪਟੇਲ ਕਾਲਜ ਦੇ ਖੇਡ ਵਿਭਾਗ ਵੱਲੋਂ ਗੱਤਕੇ ਵਿੱਚ ਪ੍ਰਾਪਤ ਕੀਤਾ ਗਿਆ ਤੀਜਾ ਸਥਾਨ | DD Bharat
You May Also Like
Posted in
Punjab
DPS Rajpura ਵਿੱਚ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਯੋਗ ਦਿਵਸ
Posted by
Editor DD Bharat
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat
Posted in
Punjab
ਪਟੇਲ ਕਾਲਜ ਦੇ ਐਨ.ਸੀ.ਸੀ ਵਿੰਗ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
Posted by
Editor DD Bharat
More From Author
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat
ਅੰਤਰ ਕਾਲਜ ਟੇਬਲ ਟੈਨਿਸ ਮੁਕਾਬਲਿਆਂ ‘ਚ ਮੇਜ਼ਬਾਨ ਪਟੇਲ ਕਾਲਜ ਦੀਆਂ ਕੁੜੀਆਂ ਨੇ ਜਿੱਤਿਆ ਕਾਂਸੀ ਦਾ ਤਮਗਾ | DD Bharat

