28 ਅਗਸਤ , 2025 ( ਰਾਜਪੁਰਾ )
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਤੇ ਡਾ. ਮਨਦੀਪ ਸਿੰਘ , ਮੁਖੀ ਪੰਜਾਬੀ ਵਿਭਾਗ ਦੀ ਅਗਵਾਈ ਵਿੱਚ ਅਤੇ ਡਾ. ਮਨਿੰਦਰ ਕੌਰ, ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਆਪ ਮੌਲਿਕ ਤੇ ਨਵੀਨ ਵਿਚਾਰਾਂ ਨੂੰ ਚੁਣ ਕੇ ਵਿਧੀਵਤ ਤਰੀਕੇ ਨਾਲ ਪੇਸ਼ ਕੀਤਾ । ਜਿਸ ਵਿੱਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਭਾਗ ਲਿਆ।ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਆਪਣੇ ਵਿਚਾਰਾਂ ਨੂੰ ਖੁੱਲ ਕੇ ਪ੍ਰਗਟਾਉਣ ਲਈ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ । ਇਸ ਮੌਕੇ ਡਾ. ਮਨਦੀਪ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨਾਲ ਭਾਸ਼ਣ ਕਲਾ ਦੇ ਗੁਰ ਸਾਂਝੇ ਕਰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੰਚ ਉੱਤੇ ਆਉਣ ਦਾ ਸੱਦਾ ਦਿੱਤਾ । ਇਹਨਾਂ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਨੇ ਪਹਿਲਾ, ਵਿਸ਼ਾਲ ਗੁਡਵਾਨੀ ਨੇ ਦੂਜਾ, ਕਰਨਪ੍ਰੀਤ ਸਿੰਘ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਸਰਟੀਫਿਕੇਟ , ਮੈਡਲ ਤੇ ਕਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਿੰਦਰਪਾਲ ਕੌਰ, ਡਾ. ਅਮਨਪ੍ਰੀਤ ਕੌਰ, ਡਾ. ਸਵਰਨਜੀਤ ਕੌਰ , ਪ੍ਰੋ. ਸਤਬੀਰ ਕੌਰ , ਪ੍ਰੋ. ਅਵਤਾਰ ਸਿੰਘ , ਡਾ. ਹਰਜਿੰਦਰ ਕੌਰ , ਪ੍ਰੋ ਸਤਵਿੰਦਰ ਕੌਰ , ਪ੍ਰੋ. ਦਲਜੀਤ ਸਿੰਘ, ਪ੍ਰੋ. ਪਵਨਦੀਪ ਕੌਰ, ਪ੍ਰੋ . ਰਵਿੰਦਰ ਸਿੰਘ, ਡਾ. ਪਵਨਦੀਪ ਕੌਰ, ਡਾ . ਗਗਨਦੀਪ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ ।

