ਰਾਜਪੁਰਾ 6 ਮਾਰਚ, ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਨਾਉਣ ਲਈ ਦੋ ਰੋਜਾ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਸਹਾਇਕ ਡਾਇਰੈਕਟਰ ਡਾ . ਦਿਲਵਰ ਸਿੰਘ ਯੁਵਕ ਸੇਵਾਵਾਂ ਪਟਿਆਲਾ ਦੀ ਰਹਿਨੁਮਾਈ ਹੇਠ ਕੀਤਾ ਗਿਆ। ਜਿਸ ਵਿੱਚ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ. ਕੁਲਵਿੰਦਰ ਸਿੰਘ ਨੇ ਬਤੌਰ ਮੁਖ ਮਹਿਮਾਨ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋਗਰਾਮ ਅਫਸਰ ਐੈਨ. ਐਸ. ਐਸ. ਅਤੇ ਰੈੱਡ ਰੱਬਨ ਕਲੱਬ ਡਾ. ਵੰਦਨਾ ਗੁਪਤਾ ਅਤੇ ਡਾ. ਮਨਦੀਪ ਸਿੰਘ ਨੇ ਆਏ ਮਹਿਮਾਨਾ ਨੂੰ ਜੀ ਆਇਆ ਨੂੰ ਆਖਿਆ। ਇਸ ਉਪਰੰਤ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਜੀ ਦੇ ਆਦੇਸ਼ਾਂ ਅਨੁਸਾਰ ਯੂਥ ਕਲੱਬਾਂ ਦੀ ਜਿਲ੍ਹਾ ਪੱਧਰੀ ਦੋ ਰੋਜਾ ਸਿਖਲਾਈ ਵਰਕਸ਼ਾਪ ਪਟੇਲ ਕਾਲਜ ਰਾਜਪੁਰਾ ਵਿੱਚ ਮਿਤੀ 6 ਅਤੇ 7 ਮਾਰਚ ਨੂੰ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਦਾ ਮੁੱਖ ਮਨੋਰਥ ਯੂਥ ਕਲੱਬਾਂ ਦੇ ਮੈਂਬਰ ਸਾਹਿਬਾਨ ਨੂੰ ਪੰਜਾਬ ਯੂਥ ਪਾਲਸੀ 2024 ਤੋਂ ਜਾਣੂ ਕਰਵਾਉਣਾ ਅਤੇ ਸਮਾਜ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਨਾ ਹੈ। ਉਹਨਾਂ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਨੌਜਵਾਨ ਨੂੰ ਕਲੱਬਾਂ ਰਾਹੀਂ ਵਾਤਾਵਰਨ ਦੀ ਸਾਂਭ ਸੰਭਾਲ ਕਰਨ, ਪਰਾਲੀ ਨਾਂ ਸਾੜਨ, ਵੱਧ ਤੋਂ ਵੱਧ ਬੂਟੇ ਲਾਉਣ, ਪੰਜਾਬ ਦੇ ਵਿਰਸੇ ਨੂੰ ਸੰਭਾਲਣ, ਨਸ਼ੇ ਛੁਡਾਉਣ, ਮੈਡੀਕਲ ਕੈਂਪ ਲਾਉਣ, ਤੇ ਖੂਨ ਦਾਨ ਕੈਂਪਾਂ ਦਾ ਆਯੋਜਨ ਦੀ ਸਿਖਲਾਈ ਦੇਣਾ ਹੈ। ਖੇਤੀ ਅਫਸਰ ਸ੍ਰੀ ਪੁਨੀਤ ਕੁਮਾਰ ਨੇ ਨੌਜਵਾਨਾਂ ਨੂੰ ਖੇਤਾਂ ਵਿੱਚਲੀ ਪਰਾਲੀ ਸਾੜਨ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ। ਡਾ. ਮਨਦੀਪ ਕੌਰ ਨੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਪੰਜਾਬੀ ਸਭਿਆਚਾਰ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਜੰਗਲਾਤ ਵਿਭਾਗ ਦੇ ਸ੍ਰੀ ਰਾਕੇਸ਼ ਕੁਮਾਰ ਨੇ ਬੂਟੇ ਲਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਮੰਚ ਸੰਚਾਲਨ ਕਾਲਜ ਦੇ ਐਨ. ਐਸ. ਐਸ. ਦੇ ਪ੍ਰੋਗਰਾਮ ਅਫਸਰ ਪ੍ਰੋ. ਅਵਤਾਰ ਸਿੰਘ ਨੇ ਕੀਤਾ। ਡਾ. ਗੁਰਜਿੰਦਰ ਸਿੰਘ ਨੇ ਆਏ ਮਹਿਮਾਨਾ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ, ਪ੍ਰੋ. ਨੰਦਿਤਾ , ਡਾ. ਪਵਨਦੀਪ ਕੌਰ, ਡਾ. ਕੁਲਵਿੰਦਰ ਕੌਰ ਅਤੇ ਵੱਖ ਵੱਖ ਲਗਭਗ 40 ਪਿੰਡਾ ਦੇ ਸਰਗਰਮ ਮੈਂਬਰ ਹਾਜਰ ਸਨ।

Posted in
Punjab
ਪਟੇਲ ਕਾਲਜ ਰਾਜਪੁਰਾ ਵਿੱਚ ਜਿਲ੍ਹਾ ਪੱਧਰੀ ਦੋ ਰੋਜਾ ਸਿਖਲਾਈ ਵਰਕਸ਼ਾਪ ਦਾ ਆਗਾਜ | DD Bharat
You May Also Like
More From Author

P.M.N. ਕਾਲਜ ਨੇ ਮਨਾਇਆ ਮੈਨੇਜਮੈਂਟ ਦਿਵਸ | DD Bharat
