ਭਾਰਤ ਦੀ ਵਿਦੇਸ਼ ਨੀਤੀ ਦਾ ਮੁੱਖ ਮਾਰਗਦਰਸ਼ਕ ਸਿਧਾਂਤ ਇਸ ਦਾ ਰਾਸ਼ਟਰੀ ਹਿੱਤ ਹੈ -PM Narendra Modi

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੀ ਵਿਦੇਸ਼ ਨੀਤੀ ਦਾ ਮੁੱਖ ਮਾਰਗਦਰਸ਼ਕ ਸਿਧਾਂਤ ਇਸ ਦਾ ਰਾਸ਼ਟਰੀ ਹਿੱਤ ਹੈ। ਬ੍ਰਿਟਿਸ਼ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨਾਲ ਇਕ ਇੰਟਰਵਿਊ ਵਿਚ ਉਨਾਂ ਕਿਹਾ ਕਿ ਇਹ ਪਹੁੰਚ ਆਪਸੀ ਹਿੱਤਾਂ ਅਤੇ ਸਮਕਾਲੀ ਭੂ-ਰਾਜਨੀਤਿਕ ਜਟਿਲਤਾਵਾਂ ਦੇ ਮੱਦੇਨਜ਼ਰ ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਰੇਖਾਂਕਿਤ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ ਨੀਤੀ ਪ੍ਰਤੀ ਵਿਹਾਰਕ ਪਹੁੰਚ ਦੀ ਵੀ ਹਮਾਇਤ ਕੀਤੀ । ਉਨ੍ਹਾਂ ਕਿਹਾ ਕਿ ਸੰਸਾਰ ਇੱਕ ਦੂਜੇ ਨਾਲ ਸਬੰਧਿਤ ਹੋਣ ਦੇ ਨਾਲ-ਨਾਲ ਇੱਕ ਦੂਜੇ ‘ਤੇ ਨਿਰਭਰ ਵੀ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਭਾਰਤ ਦੀ ਕਥਿਤ ਭੂਮਿਕਾ ਬਾਰੇ ਅਮਰੀਕਾ ਦੇ ਦਾਅਵੇ ‘ਤੇ ਉਨਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਕਿਸੇ ਵੀ ਸਬੂਤ ‘ਤੇ ਵਿਚਾਰ ਕਰੇਗੀ ਅਤੇ ਅਜਿਹੀਆਂ ਕੁਝ ਘਟਨਾਵਾਂ ਦਾ ਭਾਰਤ ਤੇ ਅਮਰੀਕਾ ਦੇ ਸਬੰਧਾਂ ‘ਤੇ ਕੋਈ ਅਸਰ ਨਹੀਂ ਪਵੇਗਾ ।

More From Author

ਸਰਕਾਰ ਦੇਸ਼ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ -Anurag Singh Thakur

ਸੂਬੇ ਚ ਖੇਡਾ ਅਤੇ ਉਚੇਚੀ ਸਿੱਖਿਆ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ:ਵਿਧਾਇਕਾ ਨੀਨਾ ਮਿੱਤਲ 

Leave a Reply

Your email address will not be published. Required fields are marked *