ਪੰਜਾਬ ‘ਚ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯੂਨੀਅਨ ਨੇ ਕੀਤਾ ਚੱਕਾ ਜਾਮ ਦਾ ਐਲਾਨ

ਚੰਡੀਗੜ੍ਹ, 08 ਨਵੰਬਰ 2023- ਪੰਜਾਬ ‘ਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕੱਲ੍ਹ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਹੋ ਜਾਣਗੇ।

ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਨਹੀਂ ਦੌੜਨਗੀਆਂ। ਦੱਸ ਦੇਈਏ ਕਿ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੜਤਾਲ ‘ਚ ਕੁਝ ਮੰਗਾਂ ਵੀ ਰੱਖੀਆਂ ਗਈਆਂ ਹਨ। ਜਿਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧੇ ਦੀ ਮੰਗ ਵੀ ਰਾਖੀ ਗਈ ਹੈ।

More From Author

ICC ODI Rankings : ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਕੇ ਸ਼ੁਭਮਨ ਗਿੱਲ ਬਣੇ ਦੁਨੀਆ ਦੇ ਨੰਬਰ 1 ODI ਬੱਲੇਬਾਜ਼

Glenn Maxwell ਦੀ ਤਾਰੀਫ਼ ‘ਚ Virat Kohli ਨੇ ਲਿਖੇ 6 ਸ਼ਬਦ, ਕੰਗਾਰੂ ਬੱਲੇਬਾਜ਼ ਨੇ ਖੇਡੀ ਕ੍ਰਿਕਟ ਇਤਿਹਾਸ ਦੀ ‘ਸਭ ਤੋਂ ਮਹਾਨ’ ਪਾਰੀ

Leave a Reply

Your email address will not be published. Required fields are marked *