ਸੁਪਰੀਮ ਕੋਰਟ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ, CAA ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਨੋਟੀਫਾਈ ਕੀਤੇ ਗਏ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 237 ਪਟੀਸ਼ਨਾਂ ਦਾ ਜਵਾਬ ਦੇਣ ਲਈ ਸਰਕਾਰ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਵੀ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਕੀਤੀ। ਪਟੀਸ਼ਨਕਰਤਾਵਾਂ ਵਿੱਚ ਇੰਡੀਅਨ ਯੂਨੀਅਨ ਮੁਸਲਿਮ ਲੀਗ, ਕਾਂਗਰਸ ਦੇ ਵਿਰੋਧੀ ਨੇਤਾ ਜੈਰਾਮ ਰਮੇਸ਼ ਅਤੇ ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ ਸ਼ਾਮਲ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ।