Chief Editor : D.S. Kakar, Abhi Kakkar

Google search engine
HomePunjabਭੱਠਿਆਂ ‘ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

ਭੱਠਿਆਂ ‘ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

ਸਮਾਣਾ, 09 ਨਵੰਬਰ 2023- ਪਰਾਲੀ ਦੇ ਬਾਇਓਮਾਸ ਪੈਲੇਟਸ ਇੱਟਾਂ ਦੇ ਭੱਠਿਆਂ ‘ਚ ਕੋਲੇ ਦੇ ਨਾਲ ਬਾਲਣ ਵਜੋਂ ਵਰਤਣ ਨਾਲ ਜਿੱਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਭੱਠਿਆਂ ਦੀ ਲਾਗਤ ਵਿਚ ਵੀ ਕਮੀ ਆਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਸਮਾਣਾ-ਚੀਕਾ ਰੋਡ ‘ਤੇ ਪਿੰਡ ਬਦਨਪੁਰ ਵਿਖੇ ਗੋਇਲ ਬਿ੍ਕਸ ਟੇ੍ਡਰਜ ਅਤੇ ਪਰਾਲੀ ਤੋਂ ਬਾਇਓਮਾਸ ਪੈਲੇਟਸ ਬਣਾਉਣ ਵਾਲੀ ਐੱਸਪੀਐਸ ਈਕੋ ਫਰੈਂਡਲੀ ਫਿਊਲਜ਼ ਦਾ ਦੌਰਾ ਕਰਨ ਮੌਕੇ ਕੀਤਾ। ਉਹਨਾਂ ਦੇ ਨਾਲ ਐੱਸਡੀਐੱਮ ਸਮਾਣਾ ਚਰਨਜੀਤ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਵਾਤਾਵਰਣ ਦੀ ਸੰਭਾਲ ਲਈ ਇੱਟਾਂ ਦੇ ਭੱਠਿਆਂ ਵਿੱਚ ਕੋਲੇ ਦੇ ਨਾਲ 20 ਫੀਸਦੀ ਪਰਾਲੀ ਦੇ ਬਾਇਓਮਾਸ ਪੈਲੇਟਸ ਨੂੰ ਵਰਤਣਾ ਲਾਜ਼ਮੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੈਲੇਟਸ ਬਹੁਤ ਕਾਮਯਾਬ ਹਨ ਕਿਉਂਕਿ ਉਨ੍ਹਾਂ ਨੇ ਖ਼ੁਦ ਇਸ ਇੱਟਾਂ ਵਾਲੇ ਭੱਠੇ ਦਾ ਮੁਆਇਨਾ ਕੀਤਾ ਹੈ ਅਤੇ ਦੇਖਿਆ ਹੈ ਕਿ ਇਸ ਵਿੱਚ ਪੂਰੀ ਕਾਮਯਾਬੀ ਨਾਲ ਪਰਾਲੀ ਦੇ ਪੈਲੇਟਸ ਕੋਲੇ ਤੋਂ ਵੀ ਵਧੀਆ ਬਲਦੇ ਹਨ। ਇੱਥੇ ਬਣਦੀ ਇੱਟ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੈਲੇਟਸ ਦੀ ਕੀਮਤ 9 ਰੁਪਏ ਕੋਲੇ ਦੀ 15 ਰੁਪਏ ਦੇ ਨਾਲੋ ਬਹੁਤ ਘੱਟ ਪੈਂਦੀ ਹੈ ਅਤੇ ਇਹ ਵਾਤਾਵਰਨ ਪੱਖੀ ਵੀ ਹਨ, ਕਿਉਂਕਿ ਇਸ ਨਾਲ ਸਾਡੇ ਕਿਸਾਨਾਂ ਦੀ ਪਰਾਲੀ ਸਾਂਭਣ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ। ਉਨ੍ਹਾਂ ਸਮੂਹ ਭੱਠਾ ਮਾਲਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਜ਼ਰੂਰ ਬਦਨਪੁਰ ਦੇ ਇਸ ਮਾਡਲ ਇੱਟਾਂ ਦੇ ਭੱਠੇ ਦਾ ਦੌਰਾ ਕਰਕੇ ਪੈਲੇਟਸ ਬਾਲਣ ਦਾ ਜਾਇਜ਼ਾ ਲੈਣ ਅਤੇ ਆਪਣੇ ਭੱਠਿਆਂ ਵਿੱਚ ਇਸ ਨੂੰ ਵਰਤਣ।

ਇਸ ਮੌਕੇ ਭੱਠਾ ਮਾਲਕ ਰਾਜੀਵ ਸ਼ੰਟੀ, ਮੁਨੀਸ਼ ਕੁਮਾਰ ਅਤੇ ਅਜੇ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਭੱਠੇ ਦੀ ਪੂਰੀ ਕਾਰਗੁਜ਼ਾਰੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਰਾਜੈਕਟ ਪੂਰੀ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਅਤੇ ਪਰਾਲੀ ਦਾ ਪੱਕਾ ਹੱਲ ਹੋਣ ਦੇ ਨਾਲ-ਨਾਲ ਲਾਗਤ ‘ਚ ਵੀ ਕਮੀ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments