ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਏ ਕਿ ਭਾਰਤ, ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਅਵਸਰਾਂ ਵਾਲਾ ਦੇਸ਼ ਹੈ। ਉਨ੍ਹਾਂ ਦੇਸ਼ ਵਿੱਚ ਕਾਰੋਬਾਰ ਕਰਨ ਵਿੱਚ ਅਸਾਨੀ, ਸੁਧਾਰਾਂ, ਸਥਿਰ ਨੀਤੀ ਪ੍ਰਣਾਲੀ ਅਤੇ ਉੱਚ ਵਿਕਾਸ ਦਰ ਦਾ ਵੀ ਵਾਅਦਾ ਕੀਤਾ।
ਇਕਨਾਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਕੱਲ੍ਹ ਨਿਵੇਸ਼ਕਾਂ ਨੂੰ ਕਾਢਾਂ, ਸਰਵੋਤਮ ਅਮਲ, ਸਕਾਰਾਤਮਕ ਪਹਿਲਕਦਮੀਆਂ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦਾ ਸੰਕਲਪ ਲੈਣ ਦੀ ਅਪੀਲ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ, ਅੱਜ ਸਫਲਤਾ ਦੀ ਇਕ ਵਿਲੱਖਣ ਕਹਾਣੀ ਲਿਖ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸੁਧਾਰ, ਪ੍ਰਦਰਸ਼ਨ ਅਤੇ ਤਬਦੀਲੀ ਦੇ ਆਪਣੇ ਮੰਤਰ ਨਾਲ ਲੋਕਾਂ ਦੇ ਜੀਵਨ ਵਿੱਚ ਵੱਡੇ ਬਦਲਾਅ ਲਿਆਉਣ ਵਿੱਚ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਚੁੱਕੇ ਹਨ।