ਜਲੰਧਰ ਤੋਂ ਅਗਵਾ ਹੋਈ ਕੁੜੀ ਦਿੱਲੀ ਵਿਚ ਬੇਹੋਸ਼ੀ ਦੀ ਹਾਲਤ ‘ਚ ਮਿਲੀ

ਪਿਛਲੇ ਹਫਤੇ ਜਲੰਧਰ ਤੋਂ ਅਗਵਾ ਹੋਈ ਤੇ ਦਿੱਲੀ ਵਿਚ ਬੇਹੋਸ਼ ਮਿਲੀ ਪੀੜਤ ਲੜਕੀ ਦਾ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਹਸਪਤਾਲ ਜਾ ਕੇ ਹਾਲਚਾਲ ਜਾਣਿਆ। ਇਸ ਤੋਂ ਇਲਾਵਾ ਉਨ੍ਹਾਂ ਲੜਕੀ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਬੀ ਜੇ ਪੀ ਪ੍ਰਧਾਨ ਨੇ ਕਿਹਾ ਕਿ ਡਾਕ ਵਿਭਾਗ ਵਿੱਚ ਕੰਮ ਕਰਦੀ ਉਕਤ ਲੜਕੀ ਨੂੰ ਸ਼ੱਕੀ ਹਾਲਤ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਦਿੱਲੀ ਤੋਂ ਲਿਆਂਦਾ ਗਿਆ। ਲੜਕੀ ਗੰਭੀਰ ਸਥਿਤੀ ਵਿੱਚ ਇਲਾਜ ਲਈ ਹਸਪਤਾਲ ਭਰਤੀ ਹੈ। ਉਨਾਂ ਕਿਹਾ ਕਿ ਬੇਸੁਧ ਲੜਕੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਪਰ ਹਾਲੇ ਵੀ ਉਹ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਮੌਕੇ ਉਨਾਂ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਇਸਦੀ ਜਾਂਚ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ।

ਇਸ ਮੌਕੇ BJP ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਵਿਸ਼ੇ ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਮਾੜੇ ਅਨਸਰਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਗੈਂਗਸਟਰਾਂ ਲਈ ਸੁਰੱਖਿਤ ਇਲਾਕਾ ਬਣਦਾ ਜਾ ਰਿਹਾ ਹੈ ਅਤੇ ਪੰਜਾਬ ਵਿਚ ਕਾਨੂੰਨ ਪ੍ਰਬੰਧ ਵਿਗੜ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਤਾਂ ਇਹ ਸਹਿਣ ਨਹੀਂ ਕੀਤਾ ਜਾਵੇਗਾ।

More From Author

ਨਵਾਂਸ਼ਹਿਰ ਦੇ ਸਿਹਤ ਕੇਂਦਰ ‘ਚ ਰਾਤ ਦੀ ਡਿਊਟੀ ਦੌਰਾਨ ਡਾਕਟਰ ਦੀ ਕੁੱਟਮਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 3 ਸਾਥੀ ਪਟਿਆਲਾ ਤੋਂ ਕਾਬੂ

Leave a Reply

Your email address will not be published. Required fields are marked *