ਚੰਡੀਗੜ੍ਹ ਹਵਾਈ ਅੱਡੇ ‘ਤੇ ਦੁਬਈ ਤੋਂ ਆਏ 2 ਯਾਤਰੀਆਂ ਕੋਲੋਂ 1.07 ਕਰੋੜ ਰੁਪਏ ਦਾ ਸੋਨਾ ਬਰਾਮਦ

ਚੰਡੀਗੜ੍ਹ, 21 ਨਵੰਬਰ 2023 – ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਨੇ ਦੋਵਾਂ ਯਾਤਰੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪਤਾ ਲੱਗਾ ਹੈ ਕਿ ਯਾਤਰੀ ਅਜੇ ਤੱਕ ਸੋਨੇ ਨੂੰ ਲੈ ਕੇ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ ਹਨ। ਕਸਟਮ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਯਾਤਰੀ ਕੋਲੋਂ ਤਿੰਨ ਚਾਂਦੀ ਕੋਟੇਡ ਸੋਨੇ ਦੀਆਂ ਚੂੜੀਆਂ ਅਤੇ ਦੋ ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ ਹਨ। ਜਿਨ੍ਹਾਂ ਦਾ ਭਾਰ ਲਗਭਗ 750 ਗ੍ਰਾਮ ਹੈ। ਇਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 39.98 ਲੱਖ ਰੁਪਏ ਹੈ। ਜਦੋਂਕਿ ਦੂਜੇ ਯਾਤਰੀ ਕੋਲੋਂ 520 ਗ੍ਰਾਮ ਦਾ ਇੱਕ ਸੋਨੇ ਦਾ ਬਿਸਕੁਟ ਅਤੇ ਪੰਜ ਸੋਨੇ ਦੇ ਕੜੇ ਬਰਾਮਦ ਹੋਏ ਹਨ। ਇਨ੍ਹਾਂ ਦਾ ਕੁੱਲ ਵਜ਼ਨ 1270 ਗ੍ਰਾਮ ਹੈ ਅਤੇ ਬਾਜ਼ਾਰੀ ਕੀਮਤ 67.71 ਲੱਖ ਰੁਪਏ ਹੈ। ਦੋਵਾਂ ਯਾਤਰੀਆਂ ਕੋਲੋਂ ਬਰਾਮਦ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ 2 ਕਿਲੋ ਤੋਂ ਵੱਧ ਹੈ, ਜਦੋਂ ਕਿ ਬਾਜ਼ਾਰੀ ਕੀਮਤ 1 ਕਰੋੜ ਰੁਪਏ ਤੋਂ ਵੱਧ ਹੈ।

More From Author

ਸਪੀਕਰ ਸੰਧਵਾਂ ਵੱਲੋਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ‘ਚ ਹਿੱਸਾ ਲੈਣ ਦਾ ਸੱਦਾ

ਸਮਾਣਾ ਦੇ ਨੌਜਵਾਨ ਦਾ ਕਤਲ ਕਰਕੇ ਲਾਸ਼ ਝਾੜੀਆਂ ‘ਚ ਸੁੱਟੀ ਸੀ, ਹਫ਼ਤੇ ਬਾਅਦ ਲਾਸ਼ ਬਰਾਮਦ

Leave a Reply

Your email address will not be published. Required fields are marked *