
ਰਾਜਪੁਰਾ 16 ਮਈ
ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮਾਰਚ ਸਾਡੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਅਹਿਮ ਹੈ।
ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਦੇ ਮਿਰਜਾਪੁਰ, ਕੋਟਲਾ ਤੇ ਦੁਬਾਲੀ ਵਿਖੇ ਵਿਧਾਇਕ ਨੀਨਾ ਮਿੱਤਲ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕੀਤਾ।
ਪਿੰਡਾਂ ਦੇ ਵਸਨੀਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦਿਆਂ ਨੀਨਾ ਮਿੱਤਲ ਨੇ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਪਿੰਡ-ਪਿੰਡ ਜਾ ਰਹੀ ਹੈ ਤੇ ਕੋਈ ਵੀ ਨਸ਼ਾ ਤਸਕਰ ਪੰਜਾਬ ‘ਚ ਨਹੀਂ ਰਹੇਗਾ।
ਨੀਨਾ ਮਿੱਤਲ ਨੇ ਆਖਿਆ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਮੁਕਤੀ ਲਈ ਸਰਕਾਰ ਨੇ ਵਿਸ਼ੇਸ਼ ਯਤਨ ਅਰੰਭੇ ਹਨ ਤੇ ਇਸੇ ਦੌਰਾਨ ਅਜਿਹੇ ਵਿਅਕਤੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾ ਕੇ ਚੰਗੇ ਭਵਿੱਖ ਦੇ ਯੋਗ ਬਣਾਇਆ ਜਾਵੇਗਾ। ਨਸ਼ਾ ਮੁਕਤੀ ਮਾਰਚ ਦੌਰਾਨ ਪਿੰਡਾਂ ਦੇ ਵੱਡੀ ਗਿਣਤੀ ਵਸਨੀਕਾਂ ਸਮੇਤ ਪੰਚਾਂ, ਸਰਪੰਚਾਂ, ਐਸ.ਡੀ.ਐਮ ਅਵਿਕੇਸ਼ ਗੁਪਤਾ, ਬੀ.ਡੀ.ਪੀ.ਓ ਬਨਦੀਪ ਸਿੰਘ ਗਿੱਲ, ਐਸ.ਐਮ.ਓ, ਥਾਣਾ ਮੁਖੀ ਅਤੇ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।