ਬਠਿੰਡਾ, 22 ਨਵੰਬਰ 2023 – ਬਠਿੰਡਾ ਸ੍ਰੀ ਮੁਕਤਸਰ ਸੜਕ ‘ਤੇ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਮੋਟਰਸਾਈਕਲ ਚਾਲਕ ਬੁਰੀ ਤਰ੍ਹਾਂ ਝੁਲਸਿਆ ਗਿਆ। ਇਸ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਹਾਦਸੇ ਵਿਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਬਠਿੰਡਾ ਮੁਕਤਸਰ ਰੋਡ ‘ਤੇ ਪਿੰਡ ਬੁਰਜ ਮਹਿਮਾ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਅਚਾਨਕ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਮੋਟਰਸਾਈਕਲ ਨੂੰ ਲੱਗੀ ਅੱਗ ਦੀ ਲਪੇਟ ‘ਚ ਆ ਕੇ ਚਾਲਕ ਖੁਦ ਵੀ ਝੁਲਸ ਗਿਆ ਅਤੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ, ਸੰਦੀਪ ਗੋਇਲ, ਰਜਿੰਦਰ ਕੁਮਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਝੁਸਲ ਚੁੱਕਿਆ ਸੀ ਅਤੇ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਿਫ਼ਰ ਵੀ ਉਸ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਦੀ ਪਛਾਣ ਗੁਰਪ੍ਰਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਕੋਟਭਾਈ ਵਜੋਂ ਹੋਈ ਹੈ। ਬਠਿੰਡਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਐਕਟਿਵਾ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਦੋ ਗੰਭੀਰ ਜ਼ਖਮੀ
ਇਸ ਤਰ੍ਹਾਂ ਹੀ ਮਾਨਸਾ ਰੋਡ ‘ਤੇ ਸਰਕਾਰੀ ਰਾਜਿੰਦਰਾ ਕਾਲਜ ਦੇ ਸਾਹਮਣੇ ਦੋ ਐਕਟਿਵਾ ਸਵਾਰਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਦੇ ਪਰਖੱਚੇ ਉਡ ਗਏ ਅਤੇ ਦੋਵੇਂ ਚਾਲਕ ਗੰਭੀਰ ਜ਼ਖ਼ਮੀ ਹੋ ਕੇ ਦੂਰ ਦੂਰ ਜਾ ਡਿੱਗੇ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿ੍ਗੇਡ ਹੈਲਪਲਾਈਨ ਦੇ ਮੈਂਬਰ ਟੀਮ ਸੰਦੀਪ ਗੋਇਲ ਹਾਦਸੇ ਵਾਲੀ ਥਾਂ ‘ਤੇ ਪਹੁੰਚੇ। ਉੱਥੇ ਦਾ ਦਿ੍ਸ਼ ਬਹੁਤ ਹੀ ਦਰਦਨਾਕ ਸੀ। ਦੂਰ ਸੜਕ ਕਿਨਾਰੇ ਇਕ ਨੌਜਵਾਨ ਡਿੱਗਾ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਜ਼ਖਮੀ ਹਾਲਤ ‘ਚ ਪਏ ਨੌਜਵਾਨ ਨੂੰ ਸਹਾਰਾ ਦੀ ਟੀਮ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸੜਕ ਹਾਦਸੇ ਵਿਚ ਦੀਪਇੰਦਰ ਪੁੱਤਰ ਮਯੰਕ ਦੀ ਮੌਤ ਹੋ ਗਈ, ਜਦੋਂ ਕਿ ਜ਼ਖਮੀ ਕਰਨ ਵਧਵਾ ਪੁੱਤਰ ਅਸ਼ੋਕ ਵਧਵਾ ਦਾ ਇਲਾਜ ਚੱਲ ਰਿਹਾ ਹੈ।