ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਭਾਈਚਾਰੇ ਖਿਲਾਫ ਨਫਰਤ ਭਰਿਆ ਭਾਸ਼ਣ ਫੈਲਾਉਣ ਵਾਲੇ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦੁਆਰਾ ਵਰਤੇ ਗਏ ਸ਼ਬਦ “ਘਟੀਆ” ਹਨ।
ਅਦਾਲਤ ਨੇ ਨੋਟ ਕੀਤਾ ਕਿ ਸਿੱਖ ਭਾਈਚਾਰੇ ਲਈ ਗ਼ਲਤ ਸ਼ਬਦ ਇਸਤੇਮਾਲ ਕੀਤੇ ਗਏ ਸਨ ਅਤੇ ਮੁਲਜ਼ਮਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ।
ਇਹ ਮਾਮਲਾ ਜਸਟਿਸ ਪੁਰੀ ਦੇ ਬੈਂਚ ਦੇ ਸਾਹਮਣੇ ਰੱਖਿਆ ਗਿਆ ਸੀ ਜਦੋਂ ਮੁਲਜ਼ਮਾਂ ਵੱਲੋਂ ਅੰਮ੍ਰਿਤਸਰ ਸਦਰ ਥਾਣੇ ਵਿੱਚ 295-A, 298, 153- A, 506 ਅਤੇ 34 ਤਹਿਤ 5 ਮਈ ਨੂੰ ਦਰਜ ਕੇਸ ਵਿੱਚ ਨਿਯਮਤ ਜ਼ਮਾਨਤ ਲਈ ਦੂਜੀ ਪਟੀਸ਼ਨ ਦਾਇਰ ਕੀਤੀ ਗਈ ਸੀ। .