AAP ਨੇ ਪੰਜਾਬ ਦੀਆਂ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

AAP-PUNJAB LIST

ਪਾਰਟੀ ਅਧਿਕਾਰੀਆਂ ਵੱਲੋਂ ਜਾਰੀ ਸੂਚੀ ਅਨੁਸਾਰ ਕੈਬਨਿਟ ਮੰਤਰੀਆਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਲਾਲਜੀਤ ਸਿੰਘ ਭੁੱਲਰ ਨੂੰ ਖਡੂਰ ਸਾਹਿਬ, ਗੁਰਮੀਤ ਸਿੰਘ ਖੁੱਡੀਆਂ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਅਤੇ ਬਲਬੀਰ ਸਿੰਘ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਫਿਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਤੋਂ, ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ ਅਤੇ ਗੁਰਮੀਤ ਸਿੰਘ ਖੁੱਡੀਆਂ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਹੋਣਗੇ।

ਪਾਰਟੀ ਨੇ ਫਤਹਿਗੜ੍ਹ ਸਾਹਿਬ ਸੀਟ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਬਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਿੰਘ ਹਾਲ ਹੀ ‘ਚ ‘AAP’ ‘ਚ ਸ਼ਾਮਲ ਹੋਏ ਸਨ ਤੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

More From Author

SBI ਨੇ ਭਾਰਤ ਦੇ ਚੋਣ ਕਮਿਸ਼ਨ ਨੂੰ Electoral Bonds ਦੀ details ਜਮ੍ਹਾਂ ਕਰਾਈ

ਪੰਜਾਬ ਕਾਂਗਰਸ ਦੇ ਵਿਧਾਇਕ ਡਾਕਟਰ ਰਾਜ ਚੱਬੇਵਾਲ ਨੇ ਛੱਡੀ Congress, AAP ‘ਚ ਸ਼ਾਮਲ ਹੋਣ ਦੀ ਸੰਭਾਵਨਾ

Leave a Reply

Your email address will not be published. Required fields are marked *