ਫਿਰੋਜ਼ਪੁਰ, 01 ਨਵੰਬਰ 2023 – ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਮਾੜੇ ਕਲਾਂ ਵਿਖੇ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਖਿਲਾਫ 304-ਏ, 279, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਰਜੀਤ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਬਸਤੀ ਕੱਲੇ ਵਾਲੀ ਨੇ ਦੱਸਿਆ ਕਿ ਉਸ ਦਾ ਲੜਕਾ ਜਗਮੀਤ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ 05 ਏਡੀ 9788 ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਉਹ ਬੱਸ ਅੱਡਾ ਮਾੜੇ ਕਲਾਂ ਪਾਸ ਇਕ ਟਰੈਕਟਰ ਜੋਨਡੀਅਰ ਸਮੇਤ ਟਰਾਲੀ ਜਿਸ ਨੂੰ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਚੱਕ ਬੁੱਢੇ ਸ਼ਾਹ (ਅਵਾਨ) ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ। ਜਦ ਜਗਮੀਤ ਸਿੰਘ ਆਪਣਾ ਮੋਟਰਸਾਈਕਲ ਲੰਘਾਉਣ ਲੱਗਾ ਤਾਂ ਦੋਸ਼ੀ ਨੇ ਟਰੈਕਟਰ ਟਰਾਲੀ ਦੀ ਫੇਟ ਮਾਰੀ, ਜਿਸ ਨਾਲ ਜਗਮੀਤ ਸਿੰਘ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗ ਪਿਆ ਤੇ ਉਸ ਦੇ ਕਾਫੀ ਸੱਟਾਂ ਲੱਗ ਗਈਆਂ ਤੇ ਜਿਸ ਦੀ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦੌਰਾਨੇ ਇਲਾਜ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਆਤਮਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਟਰੈਕਟਰ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Posted in
Punjab
ਫਿਰੋਜ਼ਪੁਰ ‘ਚ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਟਰਾਲੀ ਚਾਲਕ ਖਿਲਾਫ ਮਾਮਲਾ ਦਰਜ
You May Also Like
Posted in
Punjab
DPS Rajpura ਵਿੱਚ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਯੋਗ ਦਿਵਸ
Posted by
Editor DD Bharat
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat
Posted in
Punjab
ਪਟੇਲ ਕਾਲਜ ਦੇ ਐਨ.ਸੀ.ਸੀ ਵਿੰਗ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
Posted by
Editor DD Bharat
More From Author
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat
ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਨੇ ਵਿਧਾਨ ਸਭਾ ‘ਚ ਦੋ ਮਨੀ ਬਿੱਲ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

