ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰੀ ਬੱਸਾਂ ਦੀ ਹੜਤਾਲ ਵਾਪਸ ਲੈਣ ਦਾ ਕੀਤਾ ਐਲਾਨ

ਜਲੰਧਰ, 09 ਨਵੰਬਰ 2023- ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਤਨਖਾਹਾਂ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ 9 ਨਵੰਬਰ ਤੋਂ ਸੂਬੇ ਵਿੱਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਕਰਨ ਦੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਣ ਦਾ ਐਲਾਨ ਕੀਤਾ ਗਿਆ ਸੀ। ਪੀਆਰਟੀਸੀ, ਪਨਬਸ ਯੂਨੀਅਨ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਬੰਦ ਰਹਿਣੀਆਂ ਸਨ।। ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੜਤਾਲ ‘ਚ ਕੁਝ ਮੰਗਾਂ ਵੀ ਰੱਖੀਆਂ ਗਈਆਂ ਸਨ। ਜਿਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧੇ ਦੀ ਮੰਗ ਵੀ ਰਾਖੀ ਗਈ ਸੀ। ਜਿਸ ਮੰਗ ਨੂੰ ਮੰਨਦਿਆਂ ਤਨਖਾਹਾਂ ਵਿੱਚ ਵਾਧੇ ਦੇ ਐਲਾਨ ਤੋਂ ਮਗਰੋਂ ਹੜਤਾਲ ਵਾਪਸ ਲੈ ਗਈ ਹੈ।

More From Author

ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਟੋਏ ‘ਚ ਪਲਟੀ, ਚਾਲਕ ਸਮੇਤ ਸਾਰੇ ਬੱਚੇ ਸੁਰੱਖਿਅਤ

ਅੰਮ੍ਰਿਤਸਰ ‘ਚ Double Murder, ਪੁੱਤ ਵੱਲੋਂ ਲੋਹੇ ਦੀ ਰਾਡ ਨਾਲ ਮਾਤਾ- ਪਿਤਾ ਦਾ ਕਤਲ , ਪੁਲਿਸ ਜਾਂਚ ਜਾਰੀ

Leave a Reply

Your email address will not be published. Required fields are marked *