Chief Editor : D.S. Kakar, Abhi Kakkar

Google search engine
HomeHealth & Fitnessਬਲੱਡ ਸ਼ੂਗਰ ਹੀ ਨਹੀਂ ਕੋਲੈਸਟ੍ਰੋਲ ਵੀ ਕੰਟਰੋਲ ਕਰਦਾ ਹੈ ਟਾਈਗਰ ਨਟਸ, ਜਾਣੋ...

ਬਲੱਡ ਸ਼ੂਗਰ ਹੀ ਨਹੀਂ ਕੋਲੈਸਟ੍ਰੋਲ ਵੀ ਕੰਟਰੋਲ ਕਰਦਾ ਹੈ ਟਾਈਗਰ ਨਟਸ, ਜਾਣੋ ਇਸ ਦੇ ਹੈਰਾਨ ਕਰਨ ਵਾਲੇ ਫਾਇਦੇ

Tiger Nuts Benefits: ਅਸੀਂ ਸਾਰੇ ਜਾਣਦੇ ਹਾਂ ਕਿ ਨਟਸ ਸਾਡੀ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੇ ਹਨ। ਕਾਜੂ, ਅਖਰੋਟ ਵਰਗੇ ਨਟਸ ਸਰੀਰ ਨੂੰ ਕਈ ਫਾਇਦੇ ਦਿੰਦੇ ਹਨ। ਪਰ ਕੀ ਤੁਸੀਂ ਟਾਈਗਰ ਨਟਸ ਬਾਰੇ ਸੁਣਿਆ ਹੈ? ਜੀ ਹਾਂ, ਇਹ ਆਪਣੇ ਨਾਮ ਵਾਂਗ ਹੀ ਸ਼ਕਤੀਸ਼ਾਲੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹਨ। ਇਸ ਨੂੰ ਕਈ ਹੋਰ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ- ਭਾਵ ਬਦਾਮ, ਨਟ ਘਾਹ ਆਦਿ। ਇਹ ਸਦੀਆਂ ਤੋਂ ਵਰਤਿਆ ਜਾ ਰਿਹਾ ਹੈ। ਇਸਦੀ ਖੇਤੀ ਵੱਡੇ ਪੱਧਰ ‘ਤੇ ਸਪੇਨ ‘ਚ ਕੀਤੀ ਜਾਂਦੀ ਹੈ। ਤੁਸੀਂ ਇਸਨੂੰ ਸਨੈਕ ਦੇ ਤੌਰ ਤੇ ਵਰਤ ਸਕਦੇ ਹੋ ਜਾਂ ਇਸਨੂੰ ਪੀਣ ਵਾਲੇ ਪਦਾਰਥਾਂ ‘ਚ ਸ਼ਾਮਲ ਕਰ ਸਕਦੇ ਹੋ। ਟਾਈਗਰ ਨਟਸ ‘ਚ ਫਾਈਬਰ, ਕਾਰਬੋਹਾਈਡ੍ਰੇਟ, ਪ੍ਰੋਟੀਨ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਰੀਰ ਲਈ ਬੇਹੱਦ ਜ਼ਰੂਰੀ ਹਨ। ਆਓ ਜਾਣਦੇ ਹਾਂ ਟਾਈਗਰ ਨਟਸ ਦੇ ਫਾਇਦੇ

ਪਾਚਨ ਪ੍ਰਣਾਲੀ ਨੂੰ ਦਰੁਸਤ ਕਰੇ

ਟਾਈਗਰ ਨਟਸ ‘ਚ ਅਘੁਲਣਸ਼ੀਲ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਅੰਤੜੀਆਂ ਦੀ ਸਿਹਤ ਨੂੰ ਵਧਾਉਂਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ‘ਚ ਕੈਟਾਲੇਜ਼, ਲਾਈਪੇਸ ਤੇ ਐਮਾਈਲੇਜ ਵਰਗੇ ਐਂਜਾਈਮ ਹੁੰਦੇ ਹਨ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਘਟਾਉਂਦੇ ਹਨ। ਇਸ ਨਾਲ ਤੁਸੀਂ ਗੈਸ, ਬਦਹਜ਼ਮੀ ਤੇ ਦਸਤ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ

ਟਾਈਗਰ ਨਟਸ ਬਲੱਡ ਸ਼ੂਗਰ ਨੂੰ ਨਾਰਮਲ ਰੱਖਣ ‘ਚ ਮਦਦ ਕਰਦਾ ਹੈ। ਇਸ ਵਿਚ ਅਮੀਨੋ ਐਸਿਡ ਅਰਜੀਨਿਨ ਹੁੰਦਾ ਹੈ ਜੋ ਇਨਸੁਲਿਨ ਦੇ ਪ੍ਰੋਡਕਸ਼ਨ ਨੂੰ ਵਧਾ ਸਕਦਾ ਹੈ। ਇਸ ‘ਚ ਮੌਜੂਦ ਅਘੁਲਣਸ਼ੀਲ ਫਾਈਬਰ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਖਰਾਬ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ ਮਦਦਗਾਰ

ਟਾਈਗਰ ਨਟਸ ‘ਚ ਓਲੀਕ ਐਸਿਡ ਤੇ ਵਿਟਾਮਿਨ-ਈ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਇਹ ਸਰੀਰ ‘ਚ ਖਰਾਬ ਕੋਲੈਸਟ੍ਰਾਲ ਘਟਾਉਣ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਣ ‘ਚ ਮਦਦ ਕਰਦਾ ਹੈ।

ਹੱਡੀਆਂ ਨੂੰ ਮਜ਼ਬੂਤ ​​ਕਰਨ ‘ ਮਦਦਗਾਰ

ਇਸ ‘ਚ ਕੈਲਸ਼ੀਅਮ ਤੇ ਫਾਸਫੋਰਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਇਨ੍ਹਾਂ ਵਿਚ ਮੈਗਨੀਸ਼ੀਅਮ ਵੀ ਭਰਪੂਰ ਹੁੰਦਾ ਹੈ ਜੋ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ। ਮਦਦ ਕਰਦਾ ਹੈ। ਟਾਈਗਰ ਨਟਸ ਵਿਟਾਮਿਨ-ਈ ਤੇ ਸੀ ਨਾਲ ਭਰਪੂਰ ਹੁੰਦੇ ਹਨ। ਇਹ ਐਂਟੀਆਕਸੀਡੈਂਟ ਹਨ, ਜੋ ਹੱਡੀਆਂ ਸੁਰੱਖਿਅਤ ਰੱਖਦੇ ਹਨ।

ਇਮਿਊਨਿਟੀ ਵਧਾਉਂਦਾ ਹੈ

ਟਾਈਗਰ ਨਟਸ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ‘ਚ ਮਦਦਗਾਰ ਹੋ ਸਕਦਾ ਹੈ। ਇਸ ‘ਚ ਮੌਜੂਦ ਤੱਤ ਤੁਹਾਡੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ। ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਟਾਈਗਰ ਨਟਸ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments