ਕੈਬਿਨੇਟ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ – “One Nation One Election” ਨੂੰ ਦਿੱਤੀ ਗਈ ਮਨਜ਼ੂਰੀ

ਸਰਕਾਰ ਨੇ ਦੇਸ਼ ਭਰ ਵਿੱਚ ਇੱਕੋ ਸਮੇਂ ‘ਤੇ ਚੋਣਾਂ ਕਰਵਾਉਣ ਲਈ, “ਇੱਕ ਰਾਸ਼ਟਰ ਇੱਕ ਚੋਣ” ਲਈ ਗਠਿਤ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ, ਅੱਜ ਨਵੀਂ ਦਿੱਲੀ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਗਠਿਤ ਇੱਕ ਉੱਚ ਪੱਧਰੀ ਕਮੇਟੀ ਨੇ ਸਿਆਸੀ ਪਾਰਟੀਆਂ ਅਤੇ ਮਾਹਿਰਾਂ ਸਮੇਤ ਹਿੱਸੇਦਾਰਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ਦੋ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਵਾਈਆਂ ਜਾਣਗੀਆਂ ਜਦਕਿ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਵਰਗੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਆਮ ਚੋਣਾਂ ਦੇ 100 ਦਿਨਾਂ ਦੇ ਅੰਦਰ ਕਰਵਾਈਆਂ ਜਾਣਗੀਆਂ।

ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਖੇਤਰ ਨੂੰ ਹੁਲਾਰਾ ਦੇਣ ਲਈ ਚੰਦਰਯਾਨ-4 ਮਿਸ਼ਨ ਅਤੇ ਵੀਨਸ ਆਰਬਿਟਰ ਮਿਸ਼ਨ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਚੰਦਰਮਾ ‘ਤੇ ਸਫਲ ਲੈਂਡਿੰਗ ਤੋਂ ਬਾਅਦ ਧਰਤੀ ‘ਤੇ ਵਾਪਸੀ ਲਈ, ਤਕਨਾਲੋਜੀ ਵਿਕਸਿਤ ਕਰਨ ਲਈ ਚੰਦਰ ਮਿਸ਼ਨ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰ ਗ੍ਰਹਿ ਦੇ ਵਾਯੂਮੰਡਲ ਬਾਰੇ ਹੋਰ ਜਾਣਕਾਰੀ ਲਈ ਵੀਨਸ ਆਰਬਿਟਰ ਮਿਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸ਼੍ਰੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਨੇ ਹਾੜੀ ਸੀਜ਼ਨ 2024-25 ਲਈ ਫਾਸਫੇਟ ਅਤੇ ਪੋਟਾਸ਼ ਖਾਦਾਂ ‘ਤੇ ਪੋਸ਼ਣ ਆਧਾਰਿਤ ਸਬਸਿਡੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨ ਅਤੇ ਖਪਤਕਾਰਾਂ ਲਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਦੀ ਅਸਥਿਰਤਾ ਨੂੰ ਕੰਟਰੋਲ ਕਰਨ ਲਈ, Pradhan Mantri Annadata Aay SanraksHan Abhiyan ਦੀਆਂ ਯੋਜਨਾਵਾਂ ਨੂੰ ਜਾਰੀ ਰੱਖਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਕੇਂਦਰੀ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਕੁੱਲ 79 ਹਜ਼ਾਰ 156 ਕਰੋੜ ਰੁਪਏ ਦੇ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀ ਉਨਤ ਗ੍ਰਾਮ ਅਭਿਆਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਕਬਾਇਲੀ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰੇਗੀ।

ਮੰਤਰੀ ਨੇ ਇਹ ਵੀ ਕਿਹਾ ਕਿ ਮੰਤਰੀ ਮੰਡਲ ਨੇ Animation, Visual Effects, Gaming, Comics ਅਤੇ Extended Reality ਲਈ ਨੈਸ਼ਨਲ ਸੈਂਟਰ ਆਫ ਐਕਸੀਲੈਂਸ ਦੀ ਸਥਾਪਨਾ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।
ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ Biomanufacturing ਅਤੇ Biofoundry ਨਾਮਕ ਇੱਕ ਨਵੇਂ ਹਿੱਸੇ ਦੇ ਨਾਲ, ਇੱਕ Research Innovation ਅਤੇ Entrepreneurship Development ਸਕੀਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Related Posts

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਨਵੀਂ ਦਿੱਲੀ:29 ਜੂਨ, ਚੜ੍ਹਦੀਕਲਾ ਟਾਈਮ ਟੀਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਹੈ। ਸ. ਅੰਮ੍ਰਿਤਪਾਲ ਸਿੰਘ ਦਰਦੀ ਨੂੰ ਉਨ੍ਹਾਂ ਵੱਲੋਂ ਪੱਤਰਕਾਰੀ…

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਲੈਫਟੀਨੈਂਟ ਜਨਰਲ ਰਾਜੀਵ ਘਈ, ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਨਾਲ ਡੀਜੀਐਮਓ ਪੱਧਰ ਦੀ ਗੱਲਬਾਤ ਸੋਮਵਾਰ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਇਹ ਦੂਜੀ ਵਾਰ…

Leave a Reply

Your email address will not be published. Required fields are marked *

You Missed

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਗਿਆ ਜਾਇਜਾ | DD Bharat

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਗਿਆ ਜਾਇਜਾ | DD Bharat

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ | DD Bharat

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ | DD Bharat

ਵਿਧਾਇਕ ਨੀਨਾ ਮਿੱਤਲ ਵੱਲੋਂ ਮਿਰਜਾਪੁਰ, ਕੋਟਲਾ ਤੇ ਦੁਬਾਲੀ ‘ਚ ਨਸ਼ਾ ਮੁਕਤੀ ਯਾਤਰਾ | DD Bharat

ਵਿਧਾਇਕ ਨੀਨਾ ਮਿੱਤਲ ਵੱਲੋਂ ਮਿਰਜਾਪੁਰ, ਕੋਟਲਾ ਤੇ ਦੁਬਾਲੀ ‘ਚ ਨਸ਼ਾ ਮੁਕਤੀ ਯਾਤਰਾ | DD Bharat

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ: ਖੇੜਾ ਜੱਟਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਤੇ ਮਿੱਟੀ ਦਾ ਭਰਿਆ ਟਿਪਰ ਕਾਬੂ | DD Bharat

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ: ਖੇੜਾ ਜੱਟਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਤੇ ਮਿੱਟੀ ਦਾ ਭਰਿਆ ਟਿਪਰ ਕਾਬੂ | DD Bharat