ਕੇਂਦਰੀ ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਨੂੰ ਸਸਪੈਂਡ ਕਰ ਦਿੱਤਾ ਹੈ I ਇਸ ਦੇ ਨਾਲ ਹੀ WFI ਦੇ ਨਵੇਂ ਚੁਣੇ ਗਏ ਪ੍ਰਧਾਨ ਸੰਜੇ ਸਿੰਘ ਦੇ ਸਾਰੇ ਫੈਸਲਿਆਂ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ I ਮੰਤਰਾਲੇ ਦਾ ਕਹਿਣਾ ਹੈ ਕਿ WFI ਨੇ ਮੌਜੂਦਾ ਨਿਯਮਾਂ ਦੀ ਅਣਦੇਖੀ ਕੀਤੀ ਹੈ। ਪ੍ਰੈੱਸ ਰਿਲੀਜ਼ ‘ਚ ਖੇਡ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰੀ ਕੁਸ਼ਤੀ ਮੁਕਾਬਲੇ ਦੇ ਆਯੋਜਨ ਦਾ ਐਲਾਨ ਨਿਯਮਾਂ ਦੀ ਪਾਲਣਾ ਕੀਤੇ ਬਿਨ੍ਹਾਂ ਜਲਦਬਾਜ਼ੀ ‘ਚ ਕੀਤਾ ਗਿਆ I
ਦਰਅਸਲ, ਜਦੋ ਸੰਜੇ ਸਿੰਘ ਦੀ WFI ਦੇ ਪ੍ਰਧਾਨ ਵਜੋਂ ਨਿਯੁਕਤੀ ਹੋਈ ਸੀ ਤਾਂ ਪਹਿਲਵਾਨਾਂ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ I ਉਨਾਂ ਦਾ ਕਹਿਣਾ ਸੀ ਕਿ ਸੰਜੇ ਸਿੰਘ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਦੇ ਕਰੀਬੀ ਹਨ ਅਤੇ ਇਸ ਨਾਲ WFI ‘ਚ ਸੁਧਾਰ ਦੀ ਕੋਈ ਉਮੀਦ ਨਹੀਂ ਹੈ I
ਸੰਜੇ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਨੇ ਪ੍ਰੈੱਸ ਕਾਨਫਰੰਸ ‘ਚ ਕੁਸ਼ਤੀ ਛੱਡਣ ਦਾ ਐਲਾਨ ਕਰ ਦਿੱਤਾ ਸੀ ਅਤੇ ਬਜਰੰਗ ਪੂਨੀਆ ਨੇ ਪਦਮ ਸ਼੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਸੀ I