ਹਰਿਆਣਾ ‘ਚ ਬੀਜੇਪੀ ਨੇ ਅਤੇ ਜੰਮੂ-ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ – ਕਾਂਗਰਸ ਗਠਜੋੜ ਨੇ ਵਿਧਾਨ ਸਭਾ ਚੋਣਾਂ ‘ਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ।
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ 90 ਮੈਂਬਰੀ ਵਿਧਾਨ ਸਭਾ ਵਿੱਚ ਬਹੁਮਤ ਦਾ ਅੰਕੜਾ ਪਾਰ ਕਰਦੇ ਹੋਏ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਬੀਜੇਪੀ ਨੇ 48 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ, ਜਦਕਿ ਕਾਂਗਰਸ ਨੂੰ 37 ਸੀਟਾਂ ਮਿਲੀਆਂ ਨੇ। ਇੰਡੀਅਨ ਨੈਸ਼ਨਲ ਲੋਕ ਦਲ, INLD ਨੇ ਦੋ ਸੀਟਾਂ ਜਿੱਤੀਆਂ ਨੇ ਅਤੇ ਤਿੰਨ ਸੀਟਾਂ ‘ਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ।
ਬੀਜੇਪੀ ਨੇਤਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ Ladwa ਸੀਟ ਤੋਂ 16 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਸਾਬਕਾ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਅਨਿਲ ਵਿੱਜ ਨੇ ਆਜ਼ਾਦ ਉਮੀਦਵਾਰ Chitra Sarwara ਨੂੰ ਹਰਾ ਕੇ ਅੰਬਾਲਾ ਛਾਉਣੀ ਤੋਂ ਜਿੱਤ ਦਰਜ ਕੀਤੀ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਰੋਹਤਕ ਦੀ Garhi Sampla Kiloi ਸੀਟ 71 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਹੈ। ਜੁਲਾਨਾ ਹਲਕੇ ਤੋਂ ਕਾਂਗਰਸ ਉਮੀਦਵਾਰ ਅਤੇ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤ ਹਾਸਲ ਕੀਤੀ ਹੈ।
ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇਤਾ ਦੁਸ਼ਯੰਤ ਚੌਟਾਲਾ Uchana Kalan ਸੀਟ ਤੋਂ ਪੰਜਵੇਂ ਸਥਾਨ ‘ਤੇ ਰਹੇ।
90 ਮੈਂਬਰੀ ਹਰਿਆਣਾ ਵਿਧਾਨ ਸਭਾ ਲਈ ਇਸ ਮਹੀਨੇ ਦੀ 5 ਤਰੀਕ ਨੂੰ ਪੋਲਿੰਗ ਹੋਈ ਸੀ।
ਜੰਮੂ -ਕਸ਼ਮੀਰ ਵਿੱਚ, ਨੈਸ਼ਨਲ ਕਾਨਫਰੰਸ – ਕਾਂਗਰਸ ਗਠਜੋੜ 90 ਮੈਂਬਰੀ ਵਿਧਾਨ ਸਭਾ ਵਿੱਚ 48 ਸੀਟਾਂ ਦੇ ਨਾਲ ਬਹੁਮਤ ਦਾ ਅੰਕੜਾ ਪਾਰ ਕਰਦੇ ਹੋਏ, ਅਗਲੀ ਸਰਕਾਰ ਬਣਾਉਣ ਲਈ ਤਿਆਰ ਹੈ। ਨੈਸ਼ਨਲ ਕਾਨਫਰੰਸ ਨੇ 42 ਸੀਟਾਂ ਹਾਸਲ ਕੀਤੀਆਂ, ਜਦੋਂ ਕਿ ਇਸ ਦੀ ਭਾਈਵਾਲ Indian National Congress ਨੇ 6 ਸੀਟਾਂ ਜਿੱਤੀਆਂ। ਬੀਜੇਪੀ ਨੇ 29 ਸੀਟਾਂ ਜਿੱਤੀਆਂ ਹਨ।
ਜੰਮੂ -ਕਸ਼ਮੀਰ Peoples Democratic Party (PDP) ਨੇ ਤਿੰਨ ਸੀਟਾਂ ਜਿੱਤੀਆਂ ਹਨ, ਜਦੋਂ ਕਿ ਜੰਮੂ-ਕਸ਼ਮੀਰ People’s Conference, Communist Party of India (Marxist), ਅਤੇ ਆਮ ਆਦਮੀ ਪਾਰਟੀ ਨੇ ਇੱਕ-ਇੱਕ ਸੀਟ ਜਿੱਤੀ ਹੈ। ਆਜ਼ਾਦ ਉਮੀਦਵਾਰਾਂ ਨੇ ਸੱਤ ਸੀਟਾਂ ਜਿੱਤੀਆਂ ਹਨ।
ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ Budgam ਅਤੇ Ganderbal ਦੋਵਾਂ ਹਲਕਿਆਂ ਤੋਂ ਜਿੱਤ ਦਰਜ ਕੀਤੀ ਹੈ। ਕਾਂਗਰਸ ਦੇ Peerzada Mohammad Syed ਨੇ ਅਨੰਤਨਾਗ ਸੀਟ ਤੋਂ ਜਿੱਤ ਹਾਸਿਲ ਕੀਤੀ ਹੈ ਜਦੋਂ ਕਿ ਨੈਸ਼ਨਲ ਕਾਨਫਰੰਸ ਦੇ Abdul Majeed Bhat ਨੇ ਅਨੰਤਨਾਗ ਪੱਛਮੀ ਤੋਂ ਜਿੱਤ ਦਰਜ ਕੀਤੀ ਹੈ। ਹੰਦਵਾੜਾ ਵਿੱਚ ਜੰਮੂ-ਕਸ਼ਮੀਰ People’s Conference ਦੇ Sajjad Gani Lone ਅਤੇ ਕੁਲਗਾਮ ਵਿੱਚ CPI(M)’s ਦੇ Mohammad Yousuf Tarigami ਨੇ ਜਿੱਤ ਦਰਜ ਕੀਤੀ ਹੈ।
ਜੰਮੂ-ਕਸ਼ਮੀਰ ਦੇ 90 ਵਿਧਾਨ ਸਭਾ ਹਲਕਿਆਂ ਲਈ 18 ਸਤੰਬਰ, 25 ਸਤੰਬਰ ਅਤੇ ਪਹਿਲੀ ਅਕਤੂਬਰ ਨੂੰ ਤਿੰਨ ਗੇੜਾਂ ਵਿੱਚ ਪੋਲਿੰਗ ਹੋਈ ਸੀ।