ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਹੈ ਕਿ ਸਰਕਾਰ ਦੇਸ਼ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿਚ ਉਨਾਂ ਪੱਛਮੀ ਬੰਗਾਲ ਵਿੱਚ ਪੱਤਰਕਾਰਾਂ ਵਿਰੁੱਧ ਹਿੰਸਾ ‘ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਕਵਰ ਕਰਨ ਜਾ ਰਹੇ ਪੱਤਰਕਾਰਾਂ ਨੂੰ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਨੁਰਾਗ ਸਿੰਘ ਠਾਕੁਰ ਨੇ ਦੋਸ਼ ਲਾਇਆ ਕਿ ਪੱਛਮੀ ਬੰਗਾਲ ਵਿੱਚ ਵਿਕਸਤ ਭਾਰਤ ਦੇ ਵਾਹਨਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੀਆਂ ਸੂਬਾ ਸਰਕਾਰਾਂ ਨੂੰ ਪੱਤਰਕਾਰਾਂ ਦੀ ਸੁਰੱਖਿਆ ਦੀ ਅਪੀਲ ਕਰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ। ਅਨੁਰਾਗ ਸਿੰਘ ਠਾਕੁਰ ਨੇ ਸੰਸਦ ਭਵਨ ਕੰਪਲੈਕਸ ਵਿੱਚ ਇੱਕ ਸੰਸਦ ਮੈਂਬਰ ਵੱਲੋਂ ਉਪ ਰਾਸ਼ਟਰਪਤੀ ਦੀ ਨਕਲ ਕਰਨ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ ।