Chief Editor : D.S. Kakar, Abhi Kakkar

Google search engine
HomePunjabਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਕਰਨਾ ਪਿਆ ਵਿਰੋਧ ਦਾ...

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਕਰਨਾ ਪਿਆ ਵਿਰੋਧ ਦਾ ਸਾਹਮਣਾ | DD Bharat

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ANI ਦੀ ਰਿਪੋਰਟ ਅਨੁਸਾਰ, ਪ੍ਰਦਰਸ਼ਨਾਂ ਅਤੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਦੇ ਵਿਚਕਾਰ, ਅੰਮ੍ਰਿਤਸਰ ਦੇ ਪੀਵੀਆਰ ਸੂਰਜ ਚੰਦਾ ਤਾਰਾ ਸਿਨੇਮਾ ਦੇ ਬਾਹਰ ਭਾਰੀ ਪੁਲਿਸ ਮੌਜੂਦਗੀ ਤਾਇਨਾਤ ਕੀਤੀ ਗਈ ਹੈ।

ਇਹ ਫਿਲਮ ਅੱਜ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ, ਜਿਸ ਤੇ ਐਸਪੀਜੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਫਿਲਮ ‘ਸਿੱਖ ਕੌਮ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਸਿਆਸਤ ਤੋਂ ਪ੍ਰੇਰਿਤ’ ਹੋਣ ਦਾ ਦੋਸ਼ ਲਾਇਆ ਹੈ।

ਇਸ ਫਿਲਮ ਵਿੱਚ ਸਿੱਖ ਕਿਰਦਾਰਾਂ ਖਾਸ ਕਰਕੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਹਮੇਸ਼ਾ ਅਜਿਹਾ ਹੁੰਦਾ ਹੈ ਕਿ ਸਰਕਾਰ ਅਕਸਰ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਦੀ ਹੈ। ਇਸ ਲਈ ਅਸੀਂ ਇਸ ਫਿਲਮ ਨੂੰ ਰਿਲੀਜ਼ ਨਾ ਕਰਨ ‘ਤੇ ਸਰਕਾਰ ਅੱਗੇ ਪਹਿਲਾਂ ਵੀ ਇਤਰਾਜ਼ ਦਰਜ ਕਰਵਾ ਚੁੱਕੇ ਹਾਂ। ਹਾਲਾਂਕਿ, ਪੰਜਾਬ ਵਿੱਚ ਫਿਲਮ ਦੇ ਰਿਲੀਜ਼ ਹੋਣ ਦੇ ਨਾਲ, ਅਸੀਂ ਡੀਸੀ ਨੂੰ ਇੱਕ ਪੱਤਰ ਸੌਂਪ ਕੇ ਉਸ ਨੂੰ ਰਿਲੀਜ਼ ਰੋਕਣ ਦੀ ਬੇਨਤੀ ਕੀਤੀ ਹੈ, ”ਧਾਮੀ ਨੇ ਪੱਤਰ ਵਿੱਚ ਲਿਖਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments