ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਬੰਬੀਹਾ-ਕੌਸ਼ਲ ਗੈਂਗ ਦੇ, ਪੰਜ ਮੁੱਖ ਸੰਚਾਲਕਾਂ ਨੂੰ, 9 ਗੈਰ-ਕਾਨੂੰਨੀ ਹਥਿਆਰ ਅਤੇ 15 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਇਕ ਸੋਸ਼ਲ ਮੀਡਿਆ ਪੋਸਟ ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਨਾ ਗ੍ਰਿਫਤਾਰੀਆਂ ਨੇ ਤਿੰਨ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾਣ ਵਾਲੇ ਹਮਲੇ ਨੂੰ ਟਾਲ ਦਿੱਤਾ ਹੈ। ਉਨ੍ਹਾਂ ਦਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ ਗਏ ਸਨ I
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ । ਇਸ ਬਾਰੇ ਚੱਲ ਰਹੀ ਜਾਂਚ ਦਾ ਉਦੇਸ਼ ਉਨ੍ਹਾਂ ਦੇ ਵਿਆਪਕ ਨੈਟਵਰਕ ਨੂੰ ਬੇਪਰਦਾ ਕਰਨਾ ਅਤੇ ਗਰੋਹ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ ।