Chief Editor : D.S. Kakar, Abhi Kakkar

Google search engine
HomePunjabਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜਤੀਆਂ ਨਾਲ...

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜਤੀਆਂ ਨਾਲ ਕੀਤੀ ਗੱਲਬਾਤ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ ਤੇ ਜ਼ਿਲ੍ਹੇ ਦੀਆਂ 109 ਮੰਡੀਆਂ ‘ਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਕੀਤਾ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸਭ ਤੋਂ ਪਹਿਲਾਂ ਝੋਨੇ ਦੀ ਆਮਦ ਰਾਜਪੁਰਾ ਵਿਖੇ ਸ਼ੁਰੂ ਹੁੰਦੀ ਹੈ, ਇਸ ਲਈ ਉਨ੍ਹਾਂ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ 109 ਮੰਡੀਆਂ ਤੇ 126 ਆਰਜ਼ੀ ਯਾਰਡ ਬਣਾਏ ਗਏ ਹਨ ਤੇ ਸਭ ਵਿੱਚ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।

ਰਾਜਪੁਰਾ ਮੰਡੀ ਵਿਖੇ ਦੌਰਾ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪਿਛਲੇ ਸਾਲ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਾਰ ਵੀ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਮਸ਼ੀਨਰੀ ਹੈ ਤੇ ਇਹ ਕੋਸ਼ਿਸ਼ ਵੀ ਕੀਤੀ ਜਾਵੇਗੀ ਕਿ ਹਰ ਕਿਸਾਨ ਤੱਕ ਸਮੇਂ ਸਿਰ ਮਸ਼ੀਨਰੀ ਪੁੱਜਦੀ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ।
ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵੀਕੇਸ਼ ਗੁਪਤਾ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ, ਨਿਊ ਗਰੇਨ ਮਾਰਕਿਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਗਰੋਵਰ, ਮਨੀਸ਼ ਜਿੰਦਲ, ਸੰਜੇ ਕੱਕੜ, ਰਾਕੇਸ਼ ਕੁਕਰੇਜਾ, ਸ਼ਰਨਜੀਤ ਸਿੰਘ, ਹਰੀਸ਼ ਨਰੂਲਾ, ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments