ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਇਹ ਹੁਕਮ ਦਿੱਤੇ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਮੁਕੰਮਲ ਤੌਰ ‘ਤੇ ਰੱਦ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਕੇਵਲ ਵਿਸ਼ੇਸ਼ ਹਾਲਾਤਾਂ ਵਿੱਚ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ।