ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੇ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਅਤੇ ਸੰਘਣੀ ਥਾਵਾਂ ‘ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ ਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣਾ ਦੱਸਿਆ ਹੈ।