ਪੰਜਾਬ ਵਿਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿਚ ਅੱਜ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ ਜਿਸ ‘ਚ ਲੁਧਿਆਣਾ 3.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਸ਼ਹਿਰ ਰਿਹਾ ‘ਤੇ ਮੋਹਾਲੀ ‘ਚ ਘਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਸੀ। ਇਸ ਤੋਂ ਅਲਾਵਾ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 7 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਕੱਲ੍ਹ ਦੀ ਤੁਲਨਾ ਵਿੱਚ, ਅੱਜ ਔਸਤਨ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਅਗਲੇ ਦੋ ਦਿਨਾਂ ‘ਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ।