ਨਵੀਂ ਸਕੀਮ ਤਹਿਤ ਪੰਜਾਬ ਦੇ ਲੋਕ ਹੁਣ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ‘ਤੇ ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਕੇਜਰੀਵਾਲ ਨੇ ਕਿਹਾ, “ਅਸੀਂ ਇਹ ਸਕੀਮ ਪੰਜ ਸਾਲ ਪਹਿਲਾਂ ਦਿੱਲੀ ਵਿੱਚ ਸ਼ੁਰੂ ਕੀਤੀ ਸੀ। ਇਹ ਸਕੀਮ ਪੰਜਾਬ ਵਿੱਚ ਕਈ ਸਾਲ ਪਹਿਲਾਂ ਸ਼ੁਰੂ ਹੋ ਸਕਦੀ ਸੀ। ਪਿਛਲੇ 75 ਸਾਲਾਂ ਤੋਂ ਇਨ੍ਹਾਂ ਰਾਜਾਂ ਵਿੱਚ ਸਰਕਾਰਾਂ ਕੀ ਕਰ ਰਹੀਆਂ ਸਨ? ਉਨ੍ਹਾਂ ਵਿੱਚ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਦੀ ਇੱਛਾ ਹੀ ਨਹੀਂ ਸੀ।” ਕੇਜਰੀਵਾਲ ਨੇ ਇਹ ਵੀ ਕਿਹਾ, ‘ਲੋਕਾਂ ਨੂੰ ਆਪਣੇ ਰੁਟੀਨ ਪ੍ਰਸ਼ਾਸਨਿਕ ਕੰਮਾਂ ਲਈ ਸਰਕਾਰੀ ਦਫਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਣਾ।