ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ, ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਏ ।
ਵਿਧਾਨ ਸਭਾ ਦੇ ਸਦਨ ਵਿੱਚ ਇਸਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਏ , ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਏ । ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਏ ।
ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ ।