ਇੰਟਰਨੈਸ਼ਨਲ ਜੱਟ ਫੈਡਰੇਸ਼ਨ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਐਂਟੀ ਡਰੱਗ ਸਾਈਕਲ ਰੇਸ ਅੱਜ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਈ।
ਇਸ ਸਾਈਕਲ ਰੇਸ ਨੂੰ ਹਰੀ ਝੰਡੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਦਿਖਾਈ। 43 ਕਿਲੋਮੀਟਰ ਲੰਬੀ ਰੇਸ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੰਭੂ ਲਾਹੌਰੀ ਅੱਡੇ ਤੇ ਸਮਾਪਤ ਹੋਈ। ਇਸ ਸਾਈਕਲ ਰੇਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸਰਕਲ ਰਾਜਪੁਰਾ ਦੇ ਡੀਐਸਪੀ ਸੁਰਿੰਦਰ ਮੋਹਨ ਵੱਲੋਂ ਸ਼ਿਰਕਤ ਕੀਤੀ ਗਈ। ਇੰਟਰਨੈਸ਼ਨਲ ਜੱਟ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਕਿਸਾਨ ਦਲ ਦੇ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟਰਨੈਸ਼ਨਲ ਜੱਟ ਫਾਊਂਡੇਸ਼ਨ ਵੱਲੋਂ ਅੱਜ 9 ਦਸੰਬਰ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸਨਮਾਨਿਤ ਕਰਦੇ ਹੋਏ ਤ ਇੱਕ ਐਂਟੀ ਡਰੱਗ ਸਾਈਕਲ ਰੇਸ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਪਹਿਲਾ ਇਨਾਮ ਦੀ ਕੀਮਤ 71,000 ਰੁਪਏ ਹੈ, ਜਦਕਿ ਦੂਜਾ ਇਨਾਮ 51,000 ਰੁਪਏ ਅਤੇ ਤੀਜਾ ਇਨਾਮ 31,000 ਰੁਪਏ ਹੈ।