Chief Editor : D.S. Kakar, Abhi Kakkar

Google search engine
HomePunjabਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ, ਪਲਾਟ ਮਾਮਲੇ ‘ਚ ਪੁੱਛਗਿੱਛ ਜਾਰੀ; HC...

ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ, ਪਲਾਟ ਮਾਮਲੇ ‘ਚ ਪੁੱਛਗਿੱਛ ਜਾਰੀ; HC ਤੋਂ ਮਿਲੀ ਸੀ ਰਾਹਤ

ਬਠਿੰਡਾ, 20 ਨਵੰਬਰ 2023 – ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਦੀ ਸ਼ਮੂਲੀਅਤ ਵਾਲੇ ਪਲਾਟ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਤੇ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਤੇ ਜਾਂਚ ਲਈ ਦੁਬਾਰਾ ਪੇਸ਼ ਹੋਣ ਲਈ ਕਿਹਾ ਸੀ। ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਧਿਆਨ ਦੇਣ ਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਹੋਟਲ ਮਾਲਕ ਰਾਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਤੇ ਠੇਕੇਦਾਰ ਜੁਗਨੂੰ ਦੇ ਮੁਲਾਜ਼ਮ ਅਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ।

ਇਸ ਦੌਰਾਨ ਵਿਜੀਲੈਂਸ ਵੱਲੋਂ 24 ਘੰਟਿਆਂ ਦੇ ਅੰਦਰ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਬਾਕੀ ਤਿੰਨ ਵਿਅਕਤੀਆਂ ’ਤੇ ਲਗਾਤਾਰ ਛਾਪੇਮਾਰੀ ਕਰਨ ਦੇ ਬਾਵਜੂਦ ਵਿਜੀਲੈਂਸ ਖਾਲੀ ਹੱਥ ਰਹੀ। ਜਿਸ ਤੋਂ ਬਾਅਦ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਅੰਤਰਿਮ ਰਾਹਤ ਦਿੱਤੀ ਸੀ ਤੇ ਉਸ ਤੋਂ ਬਾਅਦ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਕਜ ਕਾਲੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਜ਼ਮਾਨਤ ਮਿਲਣ ਤੋਂ ਬਾਅਦ ਪੰਕਜ ਕਾਲੀਆ ਦੋ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments