SGPC ਨੇ Amazon ਨੂੰ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ, ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ, ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਨੇ ਤਾਂ ਕੁਦਰਤੀ ਏ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਏ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਏ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।

ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ।

More From Author

ਟੈਕਸ ਚੋਰੀ ਰੋਕਣ ਲਈ ਵਿਭਾਗ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਅਤੇ ਕਟੇ ਗਏ ਨੋਟਿਸ

ਪੰਚਾਇਤ ਚੋਣਾਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਨੇ ਵੱਖ ਵੱਖ ਜ਼ਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ

Leave a Reply

Your email address will not be published. Required fields are marked *