ਨਸ਼ੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਫਿਰੋਜ਼ਪਰ ਪੁਲਿਸ ਕਾਰਵਾਈ, 2 ਕਿੱਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਫਿਰੋਜ਼ਪੁਰ, 17 ਨਵੰਬਰ 2023- ਜ਼ਿਲ੍ਹਾ ਫਿਰੋਜ਼ਪਰ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਦੇ ਚੱਲਦੇ ਥਾਣਾ ਤਲਵੰਡੀ ਭਾਈ ਅਤੇ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ 2 ਕਿਲੋ 210 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਭਾਈ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੇਨ ਹਾਈਵੇ ਜ਼ੀਰਾ ਰੋਡ ਤਿਕੋਣੀ ਤਲਵੰਡੀ ਭਾਈ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਅਨਮੋਲ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਅਨੁਰਾਗ ਉਰਫ ਸੱਗੂ ਪੁੱਤਰ ਸੁਰਜੀਤ ਸਿੰਘ ਵਾਸੀਅਨ ਵਰਿ੍ਹਆ ਹੈਰੋਇਨ ਵੇਚਣ ਦੇ ਆਦੀ ਹਨ, ਜੋ ਹੁਣ ਵੀ ਕਿਸੇ ਵਹੀਕਲ ਦਾ ਇੰਤਜ਼ਾਰ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕਰ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 2 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਇਸੇ ਤਰ੍ਹਾਂ ਥਾਣਾ ਕੁੱਲਗੜ੍ਹੀ ਪੁਲਿਸ ਦੇ ਸਬ ਇੰਸਪੈਕਟਰ ਮੁੱਖ ਅਫਸਰ ਦੀਪਕਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਾਈਪਾਸ ਪਿੰਡ ਸਤੀਏ ਵਾਲਾ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਸਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮੀਰ ਅਹਿਮਦ ਖਾਂ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਵਿਵੇਕਾਨੰਦ ਸਕੂਲ ਦੇ ਗੇਟ ਸਾਹਮਣੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 210 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

More From Author

ਪੰਜਾਬ ਵਿਜੀਲੈਂਸ ਬਿਊਰੋ ਨੇ ਵੱਢੀਖੋਰ ਮਾਲ ਪਟਵਾਰੀ ਕੀਤਾ ਕਾਬੂ, 91 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਲੱਗੇ ਦੋਸ਼

ਗ੍ਰੇਟ ਖਲੀ ਦੇ ਘਰ ਲਿਆ ਪੁੱਤਰ ਨੇ ਜਨਮ, ਸੋਸ਼ਲ ਮੀਡੀਆ ‘ਤੇ ਸਾਝੀ ਕੀਤੀ ਪਹਿਲੀ ਫੋਟੋ

Leave a Reply

Your email address will not be published. Required fields are marked *