ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੱਡੀ ਰਾਹਤ, ਮੁਹਾਲੀ ਲੋਅਰ ਕੋਰਟ ਤੋਂ ਮਿਲੀ ਜ਼ਮਾਨਤ

ਮੁਹਾਲੀ, 04 ਨਵੰਬਰ 2023 – ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਦੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕਨਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਗੀਤ ‘ਚ ਗਲਤ ਢੰਗ ਨਾਲ ਐਡਿਟ ਕਰਨ ਦੇ ਦੋਸ਼ ਤਹਿਤ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਹ ਗੀਤ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਗਿਆ ਜਿਸ ਨਾਲ ਸੂਬਾ ਸਰਕਾਰ ਦੀ ਖੂਬ ਭੰਡੀ ਹੋ ਰਹੀ ਸੀ। ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਤੇ ਬਾਅਦ ‘ਚ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ ਸੀ।

More From Author

2 ਮਹੀਨੇ ਦੇ ਬੱਚੇ ਨੂੰ ਲੈ ਕੇ ਫਰਾਰ ਹੋਇਆ ਪਿਓ ਅਬੋਹਰ ਤੋਂ ਕਾਬੂ; ਕਰਵਾ ਚੌਥ ‘ਤੇ ਪਤਨੀ ਨੂੰ ਮਿਲਣ ਆਇਆ ਸੀ ਸਹੁਰੇ

ਪਤਨੀ ਤੇ ਦੋ ਧੀਆਂ ਸਣੇ ਭਾਖੜਾ ਨਹਿਰ ’ਚ ਮਾਰੀ ਛਾਲ, ਪਤਨੀ ਤੇ ਧੀ ਦੀ ਮੌਤ, ਰਾਹਗੀਰਾਂ ਨੇ ਵੱਡੀ ਧੀ ਨੂੰ ਬਚਾਇਆ

Leave a Reply

Your email address will not be published. Required fields are marked *