ਪੰਚਾਇਤ ਚੋਣਾਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਨੇ ਵੱਖ ਵੱਖ ਜ਼ਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ

ਪੰਜਾਬ ਰਾਜ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜ਼ਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ ਨੇ, ਜੋ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਅਤੇ ਚੋਣ ਅਮਲ ਨੂੰ ਅਮਨ-ਅਮਾਨ ਨਾਲ ਨੇਪਰੇ ਚੜਾਉਣ ਵਿਚ ਨਿਗਰਾਨੀ ਕਰਨਗੇ।

ਵਿਸ਼ੇਸ਼ ਗ੍ਰਹਿ ਸਕੱਤਰ ਅਮਨਦੀਪ ਕੌਰ ਨੂੰ ਫਾਜ਼ਿਲਕਾ ਜਿਲ੍ਹੇ ਦਾ ਚੋਣ ਓਬਜਰਵਰ ਨਿਯੁਕਤ ਕੀਤਾ ਗਿਆ ਹੈ।  ਉਨ੍ਹਾਂ  ਕਿਹਾ ਕਿ ਜਿਲ੍ਹੇ ਵਿੱਚ ਪੂਰੀ ਤਰ੍ਹਾਂ ਨਿਰਪੱਖ ਤੇ ਭੈਅ-ਮੁਕਤ ਚੋਣਾਂ ਕਰਵਾਈਆਂ ਜਾਣਗੀਆਂ।

ਪਟਿਆਲਾ ਜ਼ਿਲ੍ਹੇ ਦੇ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ  ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਚੋਣ ਅਬਜ਼ਰਵਰ  ਜਸਵਿੰਦਰ ਕੌਰ ਸਿੱਧੂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 332 ਗ੍ਰਾਮ ਪੰਚਾਇਤਾਂ ਨੇ  ਜਿਨ੍ਹਾਂ ਦੀ ਗਿਣਤੀ 422 ਪੋਲਿੰਗ ਬੂਥ ਨੇ।

More From Author

SGPC ਨੇ Amazon ਨੂੰ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ

ਰਾਜਪੁਰਾ ਵਿਚ 1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ

Leave a Reply

Your email address will not be published. Required fields are marked *