ਰੰਗਲੇ ਪੰਜਾਬ ਦਾ ਰਸਤਾ ਖੇਤਾਂ ‘ਚੋ ਹੋ ਕੇ ਜਾਂਦਾ ਹੈ, ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ‘ਚ ਕਿਸਾਨਾਂ ਦਾ ਅਹਿਮ ਯੋਗਦਾਨ ਹੋਵੇਗਾ, ਕਿਉਂਕਿ ਅੰਨਦਾਤਾ ਦੀ ਖੁਸ਼ਹਾਲੀ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ ਉਸ ਦਾ ਰਸਤਾ ਪੰਜਾਬ ਦੇ ਖੇਤਾਂ ਵਿੱਚ ਹੋ ਕੇ ਜਾਂਦਾ ਹੈ। ਇਸ ਮੌਕੇ ਐਮ.ਐਲ.ਏ ਲਾਭ ਸਿੰਘ ਓਗੋਕੇ ਵੀ ਮੌਜੂਦ ਸਨ।

ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀਬਾੜੀ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀਡ ਦੀ ਹੱਡੀ ਹੈ ਅਤੇ ਅਜਿਹੇ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਵਿੱਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨਾ ਕੇਵਲ ਪੰਜਾਬ ਸਗੋਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਦੇਸ਼ ਦੇ ਹਰੇਕ ਸੂਬੇ ਵਿੱਚ ਲੱਗਣ ਵਾਲੇ ਕਿਸਾਨ ਮੇਲਿਆਂ ‘ਚ ਸ਼ਿਰਕਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਆਮਦਨ ਨੂੰ ਵਧਾਉਣ ਲਈ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ। ਡੇਅਰੀ ਫਾਰਮਿੰਗ ਦੇ ਨਾਲ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੀ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਆਪਣੇ ਪੈਦਾਵਾਰ ਦੀ ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਵੱਲੋਂ ਮਾਰਕੀਟਿੰਗ ਖੁਦ ਕੀਤੀ ਜਾਣ ਲੱਗੇਗੀ ਉਦੋਂ ਪੰਜਾਬ ਨਾ ਕੇਵਲ ਦੇਸ਼ ਦਾ ਸਗੋਂ ਦੁਨੀਆ ਦਾ ਸਭ ਤੋਂ ਅਮੀਰ ਸੂਬਾ ਬਣਕੇ ਉਭਰੇਗਾ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਗੰਭੀਰ ਬੀਮਾਰੀਆਂ ਫੈਲਦੀਆਂ ਹਨ। ਇਸ ਮੌਕੇ ਦੀਪ ਸੰਧੂ, ਅਬਜਿੰਦਰ ਸਿੰਘ ਸੰਘਾ, ਸਾਹਿਲ ਮੱਕੜ, ਕੇਸ਼ੋ ਕੁਲਤਾਰ ਸਿੰਘ ਪੰਨੂ, ਜਸਦੀਪ ਸਿੰਘ ਬਰਾੜ ਤੇ ਐਡਵੋਕੇਟ ਜੈਸ਼ਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ।

More From Author

ਰਾਧਾ ਸੁਆਮੀ ਡੇਰਾ ਬਿਆਸ ਦਾ ਨਵਾਂ ਮੁਖੀ ਜਸਦੀਪ ਸਿੰਘ ਗਿੱਲ ਕੌਣ ਹੈ? ਉਸ ਬਾਰੇ ਸਭ ਜਾਣੋ

Canada ਵਿੱਚ ਪੰਜਾਬੀ ਗਾਇਕ A.P. Dhillon ਦੇ ਘਰ ਦੇ ਬਾਹਰ ਗੋਲੀਬਾਰੀ

Leave a Reply

Your email address will not be published. Required fields are marked *